ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ‘ਚ ਇਕ ਮਸਜਿਦ ‘ਚ ਧਮਾਕਾ, 12 ਲੋਕ ਜ਼ਖਮੀ

ਕਾਬੁਲ : ਤਾਲਿਬਾਨ ਦੀ ਸਰਕਾਰ ਆਉਣ ਤੋਂ ਬਾਅਦ ਅਫਗਾਨਿਸਤਾਨ ਵਿੱਚ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਦੀ ਇਕ ਮਸਜਿਦ ‘ਚ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮਸਜਿਦ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ।

ਇਲਾਕਾ ਨਿਵਾਸੀ ਅਟਲ ਸ਼ਿਨਵਾਰੀ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ ਕਰੀਬ 1:30 ਵਜੇ ਹੋਇਆ ਜਦੋਂ ਮਸਜਿਦ ਦੇ ਅੰਦਰਲੇ ਹਿੱਸੇ ‘ਚ ਜ਼ੋਰਦਾਰ ਧਮਾਕਾ ਹੋਇਆ