ਮੁੰਬਈ ਐੱਨਸੀਬੀ ਨੇ ਸੋਮਵਾਰ ਸਵੇਰੇ ਨਾਂਦੇੜ ਜ਼ਿਲ੍ਹੇ ‘ਚ 1127 ਕਿੱਲੋਗ੍ਰਾਮ ਡਰੱਗਜ਼ ਦੀ ਖੇਪ ਜ਼ਬਤ ਕੀਤੀ। ਐੱਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨੂੰ ਆਂਧਰ ਪ੍ਰਦੇਸ਼ ਤੋਂ ਮਹਾਰਾਸ਼ਟਰ ਲਿਆਂਦਾ ਜਾ ਰਿਹਾ ਸੀ। ਦੋ ਲੋਕਾਂ ਨੂੰ ਫੜਿਆ ਗਿਆ ਹੈ ਜਿਨ੍ਹਾਂ ਨੂੰ ਕੋਰਟ ‘ਚ ਪੇਸ਼ ਕੀਤਾ ਜਾਵੇਗਾ
ਉੱਥੇ ਹੀ ਦੂਜੇ ਪਾਸੇ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਨਾਲ ਜੁੜੇ ਕਰੂਜ਼ ਡਰੱਗਜ਼ ਮਾਮਲੇ ‘ਚ ਵਸੂਲੀ ਦੇ ਦੋਸ਼ਾਂ ਦੀ ਜਾਂਚ ਕਰ ਰਹੀ NCB ਦੀ SET ਨੇ ਹੁਣ ਤਕ 12 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਐਨਸੀਬੀ ਦੇ ਡਿਪਟੀ ਡਾਇਰੈਕਟਰ ਜਨਰਲ ਗਿਆਨੇਸ਼ਵਰ ਸਿੰਘ ਅਨੁਸਾਰ ਕੁਝ ਅਹਿਮ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣੇ ਬਾਕੀ ਹਨ।