15 ਦਸੰਬਰ ਤੋਂ ਦੇਸ਼ ‘ਚ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

15 ਦਸੰਬਰ ਤੋਂ ਦੇਸ਼ ‘ਚ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨਵੀਂ ਦਿੱਲੀ : ਦੇਸ਼ ਵਿਚ ਪਹਿਲਾਂ ਦੀ ਤਰ੍ਹਾਂ ਹੀ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾਣਗੀਆਂ। ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਭਾਵ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਜੇ ਤਕ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਬੀਤੇ ਸਾਲ 23 ਮਾਰਚ ਤੋਂ ਦੇਸ਼ ਵਿਚ ਅੰਤਰਰਾਸ਼ਟਰੀ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਤੋਂ ਪਿਛਲੇ ਸਾਲ ਜੁਲਾਈ ਤੋਂ ਲਗਪਗ 28 ਦੇਸ਼ਾਂ ਨਾਲ ਏਅਰ ਬਬਲ ਵਿਵਸਥਾ ਦੇ ਤਹਿਤ ਵਿਸ਼ੇਸ਼ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ।

ਅਜੇ ਨਹੀਂ ਸ਼ੁਰੂ ਹੋਣਗੀਆਂ ਉਡਾਣਾਂ

ਬੀਤੇ ਸ਼ੁੱਕਰਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਤੇ ਸਿਹਤ-ਪਰਿਵਾਰ ਕਲਿਆਣ ਮੰਤਰਾਲਾ ਵਪਾਰਕ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੇ ਮੁੱਦੇ ‘ਤੇ ਸਹਿਮਤ ਹੋ ਗਏ ਹਨ। ਜਿਸ ਤੋਂ ਬਾਅਦ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਸ਼ੁਰੂ ਹੋਣ ਦੀ ਸੰਭਾਵਨਾ ਸੀ ਪਰ ਫਿਲਹਾਲ, ਇਸ ਮਾਮਲੇ ਵਿਚ ਹਾਲਾਤ ਮੌਜੂਦਾ ਵਿਵਸਥਾ ਦੇ ਅਨੁਸਾਰ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਬੰਧਤ ਮੰਤਰਾਲੇ ਤੇ ਅਧਿਕਾਰੀਆਂ ਨੂੰ ਮਾਮਲੇ ਦੀ ਸਮੀਖਿਆ ਕਰਨ ਲਈ ਕਿਹਾ ਸੀ।

‘ਪ੍ਰੋਐਕਟਿਵ’ ਹੋਣ ਦੀ ਜ਼ਰੂਰਤ

ਇਕ ਬੈਠਕ ਦੌਰਾਨ ਪੀਐੱਮ ਮੋਦੀ ਨੇ ਕੋਰੋਨਾ ਦੇ ਮੁੱਦੇ ‘ਤੇ ‘ਪ੍ਰੋਐਕਟਿਵ’ ਰਹਿਣ ਦੀ ਜ਼ਰੂਰਤ ਜਤਾਈ ਸੀ। ਨਾਲ ਹੀ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਨਿਗਰਾਨੀ ਤੇ ਨਿਦੇਰਸ਼ਾਂ ਮੁਤਾਬਕ ਯਾਤਰੀਆਂ ਦੀ ਜਾਂਚ ‘ਤੇ ਜ਼ੋਰ ਦਿੱਤੀ ਸੀ।

Featured India