ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ

ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ

ਲੁਧਿਆਣਾ:  ਹਵਸ ‘ਚ ਅੰਨ੍ਹੇ ਹੋਏ ਮਤਰੇਏ ਪਿਤਾ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਔਰਤ ਦੇ ਬਿਆਨਾਂ ਉਪਰ ਉਸ ਦੇ ਪਤੀ ਰਘੂਨਾਥ ਇਨਕਲੇਵ ਦੇ ਵਾਸੀ ਰਜਨੀਸ਼ ਕੁਮਾਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਤਲਾਕ ਤੋਂ ਬਾਅਦ ਉਸ ਨੇ ਛੇ ਮਹੀਨੇ ਪਹਿਲੋਂ ਮੁਲਜ਼ਮ ਰਜਨੀਸ਼ ਕੁਮਾਰ ਨਾਲ ਵਿਆਹ ਕਰਵਾਇਆ ਸੀ। ਔਰਤ ਦੇ ਕੋਲ ਉਸ ਦੇ ਪਹਿਲੇ ਵਿਆਹ ਚੋਂ ਤਿੰਨ ਸਾਲ ਦੀ ਬੱਚੀ ਵੀ ਹੈ। ਸ਼ਾਮ ਪੰਜ ਵਜੇ ਦੇ ਕਰੀਬ ਔਰਤ ਜਦ ਘਰ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਤਿੰਨ ਸਾਲ ਦੀ ਬੱਚੀ ਨਗਨ ਅਵਸਥਾ ‘ਚ ਬੈੱਡ ‘ਤੇ ਪਈ ਸੀ। ਔਰਤ ਨੇ ਦੱਸਿਆ ਕਿ ਜ਼ਖ਼ਮੀ ਹਾਲਤ ‘ਚ ਲੜਕੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਲਜ਼ਮ ਰਜਨੀਸ਼ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਨਾਕਾਬੰਦੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Punjab