ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਵੱਡਾ ਝਟਕਾ ਮਿਲਿਆ ਹੈ। ਉਨ੍ਹਾਂ ਦੇ ਸਿਆਸੀ ਸਕੱਤਰ ਅਨੀਸ਼ ਸਿਡਾਨਾ (Anish Sidana) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ‘ਚ ਸਿਡਾਨਾ ਨੇ ਅਜਿਹਾ ਕਰਨ ਸਬੰਧੀ ਕਈ ਕਾਰਨ ਦੱਸੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਆਇਡੀਓਲੌਜੀ ਨਾਲ ਹੀ ਸਮਝੌਤਾ ਨਹੀਂ ਕਰ ਸਕਦੇ। ਅਨੀਸ਼ ਸਿਧਾਨਾ ਕੁਝ ਸਮਾਂ ਪਹਿਲਾਂ ਹੀ ਕਾਂਗਰਸ ‘ਚੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ “ਚ ਸ਼ਾਮਲ ਹੋਏ ਸਨ