ਨਵੀਂ ਦਿੱਲੀ : Virat Kohli Press Conference ਭਾਰਤੀ ਟੀਮ 16 ਦਸੰਬਰ ਵੀਰਵਾਰ ਨੂੰ ਦੱਖਣੀ ਅਫਰੀਕਾ ਦੌਰੇ ਲਈ ਰਵਾਨਾ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਰਤ ਦੀ ਟੈਸਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪ੍ਰੈੱਸ ਕਾਨਫਰੰਸ ਕੀਤੀ ਤੇ ਕਈ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਲਈ ਉਪਲਬਧ ਹੈ। ਵਨਡੇ ਸੀਰੀਜ਼ 19 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ।
ਵਿਰਾਟ ਕੋਹਲੀ ਦਾ ਐਲਾਨ, ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖੇਡਣਗੇ ਵਨਡੇ ਸੀਰੀਜ਼
