ਸ਼ਿਕਾਗੋ: ਗੋਲੀਬਾਰੀ ਕਾਰਨ ਮਹਿਲਾ ਪੁਲੀਸ ਅਧਿਕਾਰੀ ਦੀ ਮੌਤ

ਸ਼ਿਕਾਗੋ: ਗੋਲੀਬਾਰੀ ਕਾਰਨ ਮਹਿਲਾ ਪੁਲੀਸ ਅਧਿਕਾਰੀ ਦੀ ਮੌਤ

ਸ਼ਿਕਾਗੋ: ਇਥੇ ਸ਼ਨਿਚਰਵਾਰ ਦੇਰ ਰਾਤ ਹੋਈ ਗੋਲੀਬਾਰੀ ਕਾਰਨ ਸ਼ਿਕਾਗੋ ਪੁਲੀਸ ਦੀ ਮਹਿਲਾ ਅਧਿਕਾਰੀ ਦੀ ਮੌਤ ਹੋ ਗਈ ਤੇ ਕਈ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਸ਼ਿਕਾਗੋ ਯੂਨੀਵਰਸਿਟੀ ਦੇ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਮਹਿਲਾ ਪੁਲੀਸ ਅਧਿਕਾਰੀ ਨੇ ਦਮ ਤੋੜ ਦਿੱਤਾ। ਹੋਰਨਾਂ ਅਧਿਕਾਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈੇ। ਸ਼ਿਕਾਗੋ ਫਾਇਰ ਵਿਭਾਗ ਦੇ ਅਧਿਕਾਰੀ ਲੈਰੀ ਲੈਂਗਫੋਰਡ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਗੋਲੀਬਾਰੀ ਦੀ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

International