ਅਮਰਿੰਦਰ ਦੀ ਰਿਹਾਇਸ਼ ਵੱਲ ਜਾਂਦੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਵੱਲੋਂ ਖਿੱਚ-ਧੂਹ

For City Desk Patiala/PT/DT (story sent by Karam) Police standguard following a clash with agitators during a protest by members of ETT 2364 Selected Teachers Union against Punjab Government in support of their demandds jobs letter near residence of Punjab Chief Minister, Capt. Amarinder Singh in Patiala, on Tuesday. Tribune photo: Rajesh Sachar

ਪਟਿਆਲਾ: ਇੱਥੇ ਰੁਜ਼ਗਾਰ ਪ੍ਰਾਪਤੀ ਦੀ ਮੰਗ ਲਈ ਈਟੀਟੀ ਸਿਲੈਕਟਿਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ਼ ਪੈਲੇਸ’ ਵੱਲ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਅਧਿਆਪਕਾਂ ਨੂੰ ਵਾਈਪੀਐੱਸ ਚੌਕ ਵਿੱਚ ਪੁਲੀਸ ਦੀ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਮਾਹੌਲ ਦੇ ਹੋਰ ਅਣਸੁਖਾਵਾਂ ਬਣਨ ਤੋਂ ਪਹਿਲਾਂ ਹੀ ਸਿਵਲ ਪ੍ਰਸ਼ਾਸਨ ਨੇ ਅਧਿਆਪਕਾਂ ਨੂੰ 17 ਅਗਸਤ ਨੂੰ ਸੂਬਾਈ ਅਥਾਰਿਟੀ ਨਾਲ ਚੰਡੀਗੜ੍ਹ ’ਚ ਗੱਲਬਾਤ ਦਾ ਸਮਾਂ ਦਿਵਾ ਦਿੱਤਾ, ਜਿਸ ਮਗਰੋਂ ਉਹ ਵਾਪਸ ਚਲੇ ਗਏ। ਇਸ ਧਰਨੇ ਦੇ ਤੁਰੰਤ ਮਗਰੋਂ ਬੇਰੁਜ਼ਗਾਰ ਸਾਂਝਾ ਅਧਿਆਪਕ ਮੋਰਚਾ ਦੇ ਕਾਰਕੁਨਾਂ ਨੇ ਗੁਪਤ ਐਕਸ਼ਨ ਵਜੋਂ ਨਿਊ ਮੋਤੀ ਬਾਗ਼ ਪੈਲੇਸ ਵੱਲ ਵਹੀਰਾਂ ਘੱਤੀਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਾਈਪੀਐੱਸ ਚੌਕ ਕੋਲ ਗੱਡੇ ਹੋਏ ਬੈਰੀਕੇਡ ਭੰਨ ਕੇ ਜਦੋਂ ਮੋਤੀ ਮਹਿਲ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਬਲਾਂ ਨੇ ਉਨ੍ਹਾਂ ਨਾਲ ਕਥਿਤ ਧੱਕਾ-ਮੁੱਕੀ ਕੀਤੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਦੱਸਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਹਿਰ ਵਿੱਚ ਬੱਸ ਅੱਡੇ ਨੇੜੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੋਲ ਪਿਛਲੇ 33 ਦਿਨਾਂ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਵੋਟਾਂ ਨੇੜੇ ਹੋਣ ਕਾਰਨ ਚੋਣ ਜ਼ਾਬਤੇ ਕਾਰਨ ਉਨ੍ਹਾਂ ਨੂੰ ਨਿਯੁਕਤੀਆਂ ਦੇ ਰੁਲਣ ਦਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਸ਼ਿਕਵਾ ਪ੍ਰਗਟਾਇਆ ਕਿ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਉਨ੍ਹਾਂ ਦੇ ਮੋਰਚੇ ਨੂੰ ਅਣਗੌਲਿਆ ਜਾ ਰਿਹਾ ਹੈ। ਅਖ਼ੀਰ ਅੱਜ ਉਨ੍ਹਾਂ ਕੈਪਟਨ ਦੀ ਰਿਹਇਸ਼ ਵੱਲ ਰੋਸ ਮਾਰਚ ਕੀਤਾ ਤਾਂ ਵਾਈਪੀਐੱਸ ਚੌਕ ਵਿੱਚ ਪੁਲੀਸ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ। ਯੂਨੀਅਨ ਆਗੂ ਮੁਤਾਬਕ ਇਸ ਖਿੱਚ-ਧੂਹ ਦੌਰਾਨ ਕਈ ਔਰਤਾਂ ਦੀਆਂ ਚੁੰਨੀਆਂ ਵੀ ਰੁਲ ਗਈਆਂ। ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਜੇ ਸਰਕਾਰ ਨੇ ਮਾਮਲਾ ਗੰਭੀਰਤਾ ਨਾਲ ਨਾ ਵਿਚਾਰਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।