ਜਲੰਧਰ (ਪੀ ਐਨ ਬਿਊਰੋ) ਰਾਜ ਸਭਾ ਮੈਂਬਰ ਬਣਨ ਮਗਰੋਂ ਸੰਤ ਸੀਚੇਵਾਲ ਦੇ ਯਤਨਾਂ ਸਕਦਾ ਹੁਣ ਤੱਕ 60 ਲੜਕੀਆਂ ਵਤਨ ਪਰਤੀਆਂ ਹਨ। ਟਰੈਵਲ ਏਜੰਟਾਂ ਦੇ ਇਸ ਗੰਭੀਰ ਜੁਰਮ ਦਾ ਸਖ਼ਤ ਨੋਟਿਸ ਲੈਂਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਅਜਿਹੇ ਟਰੈਵਲ ਏਜੰਟ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਨੂੰ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਵੇਚ ਰਹੇ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਤੋਂ ਪਰਤੀਆਂ ਦੋ ਲੜਕੀਆਂ ਨੇ ਅੱਜ ਆਪਣੀ ਹੱਡਬੀਤੀ ਸੁਣਾਈ। ਉਨ੍ਹਾਂ ਦੱਸਿਆ ਕਿ ਟਰੈਵਲ ਏਜੰਟਾਂ ਨੇ ਉਨ੍ਹਾਂ ਦਾ ਇਰਾਕ ਵਿੱਚ ਸੌਦਾ ਕੀਤਾ ਸੀ। ਇਨ੍ਹਾਂ ਲੜਕੀਆਂ ਨਾਲ ਮਲੇਸ਼ੀਆ ਤੋਂ ਇੱਕ ਲੜਕਾ ਵੀ ਵਤਨ ਪਰਤਿਆ ਹੈ, ਜੋ ਕਿ ਉੱਥੇ ਜੇਲ੍ਹ ਵਿੱਚ ਬੰਦ ਸੀ। ਇਨ੍ਹਾਂ ਲੜਕੀਆਂ ਨੇ ਅੱਜ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ।
80 ਹਜ਼ਾਰ ‘ਚ ਸ਼ੇਖ ਨੂੰ ਵੇਚੀਆਂ ਪੰਜਾਬਣਾਂ
