ਮਾਨ ਨੇ ਦਿੱਤਾ ਮਜੀਠੀਆ ਨੂੰ 5 ਤਰੀਕ ਦਾ ਸਮਾਂ, ‘ਦੱਸੇ ਦਿਓ ਅਰਬੀ ਘੋੜੇ ਕਿੱਥੇ ਗਏ?’

ਮਾਨ ਨੇ ਦਿੱਤਾ ਮਜੀਠੀਆ ਨੂੰ 5 ਤਰੀਕ ਦਾ ਸਮਾਂ, ‘ਦੱਸੇ ਦਿਓ ਅਰਬੀ ਘੋੜੇ ਕਿੱਥੇ ਗਏ?’

(ਪੀ ਐਨ ਬਿਊਰੋ)  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਘੇਰਿਆ ਹੈ। ਸੀਐਮ ਮਾਨ ਨੇ ਮਜੀਠੀਆ ਨੂੰ ਕਿਹਾ ਹੈ ਕਿ ਉਹ ਅਰਬੀ ਘੋੜਿਆਂ ‘ਤੇ 5 ਦਸੰਬਰ ਤੱਕ ਜਵਾਬ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਨੇ ਜਵਾਬ ਨਾ ਦਿੱਤਾ ਤਾਂ ਉਹ ਖੁਦ ਮੀਡੀਆ ਸਾਹਮਣੇ ਆ ਕੇ ਸਭ ਕੁਝ ਦੱਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ, ਉਹ ਸਿਰਫ ਸੁਖਬੀਰ ਬਾਦਲ ਦਾ ਸਾਲਾ ਹੈ।

ਮਾਨ ਨੇ ਕਿਹਾ ਕਿ ਇਸ ਵਫਦ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸਨ ਜੋ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਚਾਹੀਦਾ ਸੀ ਪਰ ਦੋ ਮਹੀਨਿਆਂ ਬਾਅਦ ਜਦੋਂ ਅਰਬ ਦੇ ਬਾਦਸ਼ਾਹ ਨੇ ਫੋਨ ਕਰਕੇ ਪੁੱਛਿਆ ਕਿ ਘੋੜੇ ਕਿੱਥੇ ਹਨ ਤਾਂ ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਕਰਕੇ ਦੋ ਘੰਟੇ ਦੇ ਅੰਦਰ ਦੱਸਦੇ ਹਨ।

Featured Punjab