ਕ੍ਰਿਸਟੀਆ ਫਰੀਲੈਂਡ ਤੋਂ ਵਿੱਤ ਮੰਤਰਾਲਾ ਵਾਪਸ ਲੈਣ
(ਗੁਰਮੁੱਖ ਸਿੰਘ ਬਾਰੀਆ )
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਡਿਪਟੀ ਪ੍ਰਾਈਮ ਮਨਿਸਟਰ ਅਤੇ ਵਿੱਤ ਮੰਤਰੀ ਲੈਂਡ ਕ੍ਰਿਸਟੀਆ ਫਰੀਲੈਂਡ ‘ਤੇ ਪੂਰਨ ਉਸ ਭਰੋਸਾ ਪ੍ਰਗਟਾਉਂਦਿਆਂ ਹੋਇਆ ਉਨ੍ਹਾਂ ਖਬਰਾਂ ਨੂੰ ਗਲਤ ਦੱਸਿਆ ਹੈ ਜਿਨਾਂ ‘ਚ ਇਹ ਦਾਅਵਾ ਕੀਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦਫਤਰ ਦੇ ਸਟਾਫ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵਿਚਕਾਰ ਕੋਈ ਮਤਭੇਦ ਚੱਲ ਰਿਹਾ ਹੈ ਅਤੇ ਕ੍ਰਿਸਟੀਆ ਫਰੀਲੈਂਡ ਦੀ ਜਗ੍ਹਾ ਕੈਨੇਡਾ ਬੈਂਕ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਨੂੰ ਲਿਬਰਲ ਪਾਰਟੀ ‘ਚ ਸ਼ਾਮਿਲ ਕਰਕੇ ਦੇਸ਼ ਦੇ ਵਿੱਤ ਮੰਤਰਾਲੇ ਦੀ ਡੋਰ ਉਹਨਾਂ ਦੇ ਹੱਥ ਸੌਂਪੀ ਜਾ ਸਕਦੀ ਹੈ।
ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜਿਹੀਆਂ ਮੀਡੀਆ ਰਿਪੋਰਟਾਂ ਗਲਤ ਦੱਸਦਿਆਂ ਕਿਹਾ ਹੈ ਕਿ ਕ੍ਰਿਸਟੀਆ ਫਰੀਲੈਂਡ ਉਹਨਾਂ ਦੀ ਇੱਕ ਚੰਗੀ ਦੋਸਤ ਹੈ ਅਤੇ ਕ੍ਰਿਸਟੀਆ ਨੇ ਕੈਨੇਡਾ ਲਈ ਬਹੁਤ ਹੀ ਅਹਿਮ ਕੰਮ ਕੀਤੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫਤਰ ਵੱਲੋਂ ਵੀ ਇੱਕ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਡਿਪਟੀ ਪ੍ਰਾਈਮ ਮਨਿਸਟਰ ਨੇ ਕੈਨੇਡੀਅਨ ਲੋਕਾਂ ਲਈ 2015 ਤੋਂ ਕੈਬਨਿਟ ‘ਚ ਆਉਣ ਤੋਂ ਬਾਅਦ ਬਹੁਤ ਪ੍ਰਭਾਵਸ਼ਾਲੀ ਅਤੇ ਅਹਿਮ ਕਾਰਜ ਕੀਤੇ ਹਨ । ਦੱਸਣ ਯੋਗ ਹੈ ਕਿ ਬੀਤੇ ਦਿਨੀਂ ਗਲੋਬ ਐੰਡ ਮੇਲ ਦੇ ਇੱਕ ਲੇਖ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਡਿਪਟੀ ਪ੍ਰਾਈਮ ਮਿਨਿਸਟਰ ਕ੍ਰਿਸਟੀਆ ਫਰੀਲੈਂਡ ਅਤੇ ਪ੍ਰਧਾਨ ਮੰਤਰੀ ਦਫ਼ਤਰ ਖਾਸ ਤੌਰ ‘ਤੇ ਉਹਨਾਂ ਦੇ ਚੀਫ ਆਫ ਸਟਾਫ ਕੈਟੀ ਟੈਲਫੋਰਡ ਦਰਮਿਆਨ ਕੋਈ ਟਕਰਾ ਚੱਲ ਰਿਹਾ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕ੍ਰਿਸਟੀਆ ਫਰੀਲੈਂਡ ਦੀ ਜਗ੍ਹਾ ਕੈਨੇਡਾ ਦੇ ਬੈਂਕ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਨੂੰ ਦੇਸ਼ ਦੇ ਵਿੱਤ ਮੰਤਰਾਲੇ ਦੀ ਡੋਰ ਸੌਂਪੀ ਜਾ ਸਕਦੀ ਹੈ। ਇਹ ਵੀ ਦੱਸਣਯੋਗ ਹੈ ਕਿ ਲਿਬਰਲ ਸਰਕਾਰ ‘ਚ ਡਿਪਟੀ ਪ੍ਰਾਈਮ ਮਿਨਿਸਟਰ ਕ੍ਰਿਸਟੀਆ ਫਰੀਲੈਂਡ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਭ ਤੋਂ ਕਰੀਬੀ ਮੰਨੇ ਜਾਂਦੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਜਦੋਂ ਟੋਰਾਂਟੋ-ਸੇਂਟਪਾਲ ਦੀ ਜਿਮਨੀ ਚੋਣ ਵਿੱਚ ਹਾਰ ਤੋਂ ਬਾਅਦ ਲਿਬਰਲ ਪਾਰਟੀ ਦੇ ਹੀ ਕੁਝ ਸੀਨੀਅਰ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣਾ ਅਹੁਦਾ ਦਬਾਅ ਪਾਇਆ ਗਿਆ ਤਾਂ ਡਿਪਟੀ ਪ੍ਰਾਈਮ ਮਿਨਿਸਟਰ ਕ੍ਰਿਸਟੀਆ ਫਰੀਲੈਂਡ ਤੋਂ ਸਭ ਤੋਂ ਪਹਿਲਾਂ ਉਹਨਾਂ ਦੇ ਹੱਕ ‘ਚ ਨਿੱਤਰੇ ਸਨ ਅਤੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਹੀ ‘ਚ ਪੂਰਨ ਭਰੋਸਾ ਪ੍ਰਗਟ ਕੀਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਆਉਣ ਵਾਲੀਆਂ 2024 ਦੀਆਂ ਫੈਡਰਲ ਚੋਣਾਂ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੀ ਪਾਰਟੀ ਦੀ ਅਗਵਾਹੀ ਕਰਨਗੇ।