ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 28 ਵਿਚ ਸਕੂਲ ਦੀ ਇਮਾਰਤ ਨੂੰ ਨਵੇਂ ਰੂਪ ਵਿਚ ਉਸਾਰਨ ਸਬੰਧੀ ਕਾਰਜ ਦਾ ਨੀਂਹ ਪੱਥਰ ਹਲਕਾ ਵਿਧਾਇਕ ਰਣਦੀਪ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਉਪ-ਪ੍ਰਧਾਨ ਅਸ਼ੋਕ ਸ਼ਰਮਾ ਤੇ ਕੌਂਸਲਰ ਨਰਿੰਦਰ ਕੌਸ਼ਲ ਨੇ ਰੱਖਿਆ। ਇਸ ਦੌਰਾਨ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕੀ ਇਸ ਇਲਾਕੇ ਵਿੱਚ ਲੰਮੇ ਸਮੇਂ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਚੱਲ ਰਿਹਾ ਸੀ। ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਪੁਰਾਣੀ ਇਮਾਰਤ ਨੂੰ ਤੋੜ ਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਨਵੀਂ ਇਮਾਰਤ ਚਾਰ ਮਹੀਨਿਆਂ ਵਿੱਚ ਤਿਆਰ ਕੀਤੀ ਜਾਵੇਗੀ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਕੌਂਸਲਰ ਨਰਿੰਦਰ ਕੌਸ਼ਲ ਨੇ ਵਿਧਾਇਕ ਦਾ ਧੰਨਵਾਦ ਕੀਤਾ।