ਲੁਧਿਆਣਾ: ਲੁਧਿਆਣਾ ਦੇ ਹੰਬੜਾ ਰੋਡ ‘ਤੇ ਨਿਜੀ ਸਮਾਗਮ ‘ਚ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ ਵਿਧਾਇਕ ਗੁਰਪ੍ਰੀਤ ਗੋਗੀ ਨੇ ਪ੍ਰੋਗਰਾਮ ‘ਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਇਸ ਪ੍ਰੋਗਰਾਮ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਉਥੇ ਹੀ ਉਹਨਾਂ ਬੁੱਢੇ ਨਾਲੇ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਉੱਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤਾ ਗਿਆ ਹੈ, ਪਰ ਸਥਿਤੀ ਜਿਉਂ ਦੀ ਤਿਉਂ ਹੈ ਕਿਹਾ ਕਿ ਇਸ ਲਈ ਸਰਕਾਰ ਸੰਜੀਦਾ ਹੈ ਅਤੇ ਇਸ ਉੱਤੇ ਕੰਮ ਕਰ ਰਹੀ ਹੈ।
ਬੁੱਢੇ ਨਾਲੇ ਲਈ ਸਰਕਾਰ ਸੰਜੀਦਾ ਹੈ ਅਤੇ ਇਸ ਉੱਤੇ ਕੰਮ ਕਰ ਰਹੀ ਹੈ: ਸਪੀਕਰ ਕੁਲਤਾਰ ਸੰਧਵਾਂ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕੱਲ ਵੱਖ-ਵੱਖ ਜਥੇਬੰਦੀਆਂ ਵੱਲੋਂ ਕਾਲੇ ਪਾਣੀ ‘ਤੇ ਲਗਾਏ ਧਰਨੇ ‘ਤੇ ਜਿੱਥੇ ਸਰਕਾਰ ਵੀ ਚਿੰਤਿਤ ਹੈ ਤਾਂ ਉਥੇ ਹੀ ਉਹਨਾਂ ਕਿਹਾ ਕਿ ਬੁੱਢੇ ਨਾਲੇ ‘ਤੇ ਹਜ਼ਾਰਾਂ ਕਰੋੜ ਰੁਪਏ ਖਰਚ ਹੋ ਚੁੱਕੇ ਹਨ, ਪਰ ਇਸ ਨੂੰ ਦਰੁਸਤ ਨਹੀਂ ਕੀਤਾ ਜਾ ਸਕਿਆ। ਇਸ ਲਈ ਸਰਕਾਰ ਸੰਜੀਦਾ ਹੈ ਅਤੇ ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ, ਹਾਲਾਂਕਿ ਉਹਨਾਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਪੱਥਰ ਤੋੜਨ ਵਾਲੇ ਪੁੱਛੇ ਸਵਾਲ ‘ਤੇ ਕਿਹਾ ਕਿ ਉਹ ਵਿਧਾਇਕ ਗੋਗੀ ਨਾਲ ਇਸ ਬਾਰੇ ਗੱਲਬਾਤ ਕਰਨਗੇ।