ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ

ਨਵੀਂ ਦਿੱਲੀ – ਪਰਲਜ਼ ਗਰੁੱਪ ਆਫ ਕੰਪਨੀਜ਼ ਦੇ ਮੁਖੀ ਨਿਰਮਲ ਸਿੰਘ ਭੰਗੂ ਦੀ ਅੱਜ ਇਥੇ ਦੇਰ ਸ਼ਾਮ ਮੌਤ ਹੋ ਗਈ। ਉਹ ਭੰਗੂ ਕੰਪਨੀ ਦੇ ਨਿਵੇਸ਼ਕਾਂ ਨੂੰ ਧੋਖਾ ਦੇਣ ਦੇ 45,000 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਸੀ। ਸੀਬੀਆਈ ਨੇ ਜਨਵਰੀ 2016 ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਉਸ ਨੂੰ ਕਥਿਤ ਤੌਰ ‘ਤੇ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ ਅਤੇ ਸ਼ਾਮ 7.50 ਵਜੇ ਉਸ ਦੀ ਮੌਤ ਦਰਜ ਕੀਤੀ ਗਈ।