Sidhu Moosewala Murder Case: ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਸਬੰਧੀ ਸੀਆਈਏ ਇੰਚਾਰਜ ਸਣੇ 10 ’ਤੇ ਦੋਸ਼ ਆਇਦ

Sidhu Moosewala Murder Case: ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਸਬੰਧੀ ਸੀਆਈਏ ਇੰਚਾਰਜ ਸਣੇ 10 ’ਤੇ ਦੋਸ਼ ਆਇਦ

ਮਾਨਸਾ – ਮਾਨਸਾ ਪੁਲੀਸ ਦੇ ਸੀਆਈਏ ਸਟਾਫ ਦੀ ਹਿਰਾਸਤ ਵਿੱਚੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫਰਾਰ ਹੋਣ ਤੋਂ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ।

ਬਰਖਾਸਤ ਐੱਸਆਈ ਖ਼ਿਲਾਫ਼ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 216 (ਅਪਰਾਧੀਆਂ ਨੂੰ ਪਨਾਹ ਦੇਣ ਵਾਲੇ) ਅਤੇ 120-ਬੀ (ਅਪਰਾਧਿਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ 10 ਜਣਿਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਪ੍ਰਿਤਪਾਲ ਸਿੰਘ, ਦੀਪਕ ਟੀਨੂੰ, ਜਤਿੰਦਰ ਕੌਰ ਉਰਫ ਜੋਤੀ, ਕੁਲਦੀਪ ਸਿੰਘ ਕੋਹਲੀ, ਰਾਜਵੀਰ ਕਜਾਮਾ, ਰਾਜਿੰਦਰ ਸਿੰਘ ਉਰਫ ਗੋਰਾ, ਬਿੱਟੂ, ਸਰਬਜੋਤ ਸਿੰਘ, ਚਿਰਾਗ ਅਤੇ ਸੁਨੀਲ ਕੁਮਾਰ ਲੋਹੀਆ ਸ਼ਾਮਲ ਹਨ। ਅਦਾਲਤ ਨੇ ਮੁਲਜ਼ਮ ਦੀ ਰਿਹਾਈ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਰਬਜੋਤ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਹਨ, ਜੋ ਕਿ ਜ਼ਮਾਨਤ ’ਤੇ ਹੈ ਪਰ ਸੁਣਵਾਈ ਤੋਂ ਬਚਿਆ ਹੋਇਆ ਹੈ। ਅਦਾਲਤ ਨੇ ਕੁਲਦੀਪ ਸਿੰਘ ਕੋਹਲੀ ਵੱਲੋਂ ਡਿਸਚਾਰਜ ਦੀ ਮੰਗ ਸਬੰਧੀ ਦਾਇਰ ਅਰਜ਼ੀਆਂ ਨੂੰ ਵੀ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਇਸਤਗਾਸਾ ਪੱਖ ਦੇ ਸਬੂਤਾਂ ’ਤੇ ਸੁਣਵਾਈ ਸ਼ੁਰੂ ਕਰਨ ਲਈ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਤੈਅ ਕੀਤੀ ਹੈ।

Featured Punjab