ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਦੋਦਾ: ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਲਕਾ ਗਿੱਦੜਬਾਹਾ ਤੋਂ ਵੱਡੀ ਜ਼ਿੰਮੇਵਾਰੀ ਦੇਣ ਦਾ ਇਸ਼ਾਰਾ ਕੀਤਾ। ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਡਿੱਪੀ ਢਿੱਲੋਂ ਦੇ ਹਮਾਇਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ

 

Featured Political Punjab