ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ

ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ

ਚੰਡੀਗੜ੍ਹ – ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਜ਼ਿਆਦਾ ਟੈਕਸ ਦੀ ਵਸੂਲੀ ਹੋਵੇਗੀ।

ਇਸ ਦੇ ਨਾਲ ਹੀ ਮੰਤਰੀ ਮੰਡਲ ਨੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਵੀ ਵਾਪਸ ਲੈ ਲਈ ਹੈ। ਉਨ੍ਹਾਂ ਨੂੰ ਸਬਸਿਡੀ ਤਹਿਤ 2.50 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਸੀ। ਇਹ ਸਕੀਮ ਪਿਛਲੀ ਕਾਂਗਰਸ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਲਾਗੂ ਕੀਤੀ ਸੀ।

Featured Political Punjab