ਪੰਜਾਬ ਤੇ ਯੂਪੀ ਤੋਂ ਨਵਜੰਮੇ ਬੱਚਿਆਂ ਦੀ ਤਸਕਰੀ ਦੇ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ

ਪੰਜਾਬ ਤੇ ਯੂਪੀ ਤੋਂ ਨਵਜੰਮੇ ਬੱਚਿਆਂ ਦੀ ਤਸਕਰੀ ਦੇ ਮਾਮਲੇ ’ਚ ਭਗੌੜਾ ਗ੍ਰਿਫ਼ਤਾਰ

ਨਵੀਂ ਦਿੱਲੀ – ਦਿੱਲੀ ਪੁਲੀਸ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚੋਂ ਨਵਜੰਮੇ ਬੱਚਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਭਗੌੜੇ ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਗਰਾਮ ਦਾਸ ਵਜੋਂ ਹੋਈ ਹੈ। ਦਿੱਲੀ ਪੁਲੀਸ ਨੇ ਦੱਸਿਆ ਕਿ ਉਹ ਪੰਜਾਬ ਤੇ ਉੱਤਰ ਪ੍ਰਦੇਸ਼ ਤੋਂ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਕਥਿਤ ਮੁੱਖ ਸਰਗਨਾ ਸੀ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੀ ਤਸਕਰੀ ਨਾਲ ਜੁੜੇ ਮਸ਼ਕੂਕਾਂ ਨੂੰ ਰੋਹਿਣੀ ਦੇ ਜੈਨ ਨਗਰ ਐਕਸਟੈਂਸ਼ਨ ਵਿੱਚ ਦੇਖੇ ਜਾਣ ਦੀਆਂ ਰਿਪੋਰਟਾਂ ਸਨ। ਪੁਲੀਸ ਨੇ ਸੰਗਰਾਮ ਖ਼ਿਲਾਫ਼ 20 ਫਰਵਰੀ ਨੂੰ ਕੇਸ ਦਰਜ ਕੀਤਾ ਸੀ। ਉਸ ’ਤੇ 20,000 ਰੁਪਏ ਦੇ ਇਨਾਮ ਸੀ। ਡੀਸੀਪੀ (ਕ੍ਰਾਈਮ ਬ੍ਰਾਂਚ) ਸੰਜੈ ਕੁਮਾਰ ਸੇਨ ਨੇ ਦੱਸਿਆ ਕਿ ਸੰਗਰਾਮ ਦਾਸ ਲੋੜਵੰਦ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਉਹ ਦਿੱਲੀ, ਉੜੀਸਾ ਤੇ ਪੱਛਮੀ ਬੰਗਾਲ ਵਿੱਚ ਪੁਲੀਸ ਦੇ ਛਾਪਿਆਂ ਤੋਂ ਬਚਣ ਲਈ ਲਗਾਤਾਰ ਟਿਕਾਣੇ ਬਦਲਦਾ ਰਹਿੰਦਾ ਸੀ। ਜਾਂਚ ਦੌਰਾਨ ਪੁਲੀਸ ਨੂੰ ਇਸ ਗਰੋਹ ਵਿੱਚ ਸ਼ਾਮਲ ਪੰਜ ਔਰਤਾਂ ਸਮੇਤ ਨੌਂ ਜਣਿਆਂ ਬਾਰੇ ਸਬੂਤ ਮਿਲੇ ਹਨ। ਇਸ ਸਬੰਧੀ ਪਹਿਲਾਂ ਵੀ ਕੁੱਝ ਗ੍ਰਿਫ਼ਤਾਰੀਆਂ ਹੋਈਆਂ ਹਨ।

India