ਨਵੀਂ ਦਿੱਲੀ –ਆਬਕਾਰੀ ਨੀਤੀ ‘ਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਕੱਲ੍ਹ ਯਾਨੀ 13 ਸਤੰਬਰ ਨੂੰ ਆਪਣਾ ਫ਼ੈਸਲਾ ਸੁਣਾਏਗੀ।
ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਗ੍ਰਿਫ਼ਤਾਰੀ ਨੂੰ ਰੱਦ ਕਰਨ ਦੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਭਲਕੇ ਇਹ ਤੈਅ ਹੋਵੇਗਾ ਕਿ ਸੀਐਮ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣਗੇ ਜਾਂ ਫ਼ਿਲਹਾਲ ਉਨ੍ਹਾਂ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਸੁਪਰੀਮ ਕੋਰਟ ਦੇ ਫ਼ੈਸਲੇ ‘ਤੇ ਨਜ਼ਰ ਰੱਖਣਗੇ। ਜੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਇਸ ਨਾਲ ਦਿੱਲੀ ਦੇ ਵਿਕਾਸ ਕਾਰਜਾਂ ‘ਚ ਤੇਜ਼ੀ ਆਵੇਗੀ। ਉਹ ਆਬਕਾਰੀ ਮਾਮਲੇ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹੈ।