ਜੰਮੂ-ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿੱਚ ਸੁਰੱਖਿਆ ਬਲਾਂ ਦੇ ਅਤਿਵਾਦੀਆਂ ਨਾਲ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਇਕ ਮੁਹਿੰਮ ਚਲਾਈ ਅਤੇ ਇਸ ਦੌਰਾਨ ਵੀਰਵਾਰ ਰਾਤ ਡੋਡੀ ਜੰਗਲਾਤ ਖੇਤਰ ਵਿੱਚ ਅਤਿਵਾਦੀਆਂ ਨਾਲ ਉਨ੍ਹਾਂ ਦੀ ਮੁੱਠਭੇੜ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਸੰਖੇਪ ਮੁਕਾਬਲੇ ਤੋਂ ਬਾਅਦ ਇਕ ਅਸਥਾਈ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਏਕੇ ਰਾਈਫਲ ਸਣੇ ਕੁਝ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਤਿਵਾਦੀਆਂ ਨੂੰ ਫੜਨ ਲਈ ਵੱਡੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੁਣਛ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
