ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ,ਭਾਰੀ ਮਾਤਰਾ ‘ਚ ਅਸਲਾ ਤੇ ਨਸ਼ੀਲੇ ਪਦਾਰਥ ਬਰਾਮਦ

ਮੁੱਢਲੀ ਜਾਣਕਾਰੀ ਮੁਤਾਬਕ ਦਿਹਾਤੀ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ, ਜੋ ਇਸ ਗਿਰੋਹ ਨੂੰ ਲੌਜਿਸਟਿਕ ਸਪੋਰਟ ਪ੍ਰਦਾਨ ਕਰਦਾ ਸੀ। ਪੁਲਿਸ ਨੇ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥਾਂ ਅਤੇ ਲਗਜ਼ਰੀ ਕਾਰ ਦੀ ਬਰਾਮਦਗੀ ਕੀਤੀ ਹੈ।

ਡਿਜੀਟਲ ਡੈਸਕ, ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਤਕਸਰੀ ਕਰਨ ਵਾਲੇ ਬਦਨਾਮ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਦਿਹਾਤੀ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਇਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ, ਜੋ ਇਸ ਗਿਰੋਹ ਨੂੰ ਲੌਜਿਸਟਿਕ ਸਪੋਰਟ ਪ੍ਰਦਾਨ ਕਰਦਾ ਸੀ। ਪੁਲਿਸ ਨੇ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥਾਂ ਅਤੇ ਲਗਜ਼ਰੀ ਕਾਰ ਦੀ ਬਰਾਮਦਗੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਗਿਰੋਹ ਦੇ ਮੈਂਬਰ ਹਿੰਸਕ ਅਪਰਾਧਾਂ ਦੀ ਸਾਜ਼ਿਸ਼ ਰਚਣ ਵਾਲੇ ਏ-ਸ਼੍ਰੇਣੀ ਦੇ ਅਪਰਾਧੀਆਂ ਨਾਲ ਜੁੜੇ ਹੋਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦੇਣ ਲਈ 5.30 ਵਜੇ ਪੁਲਿਸ ਲਾਈਨ ਜਲੰਧਰ ਦੇ ਕਾਨਫਰੰਸ ਹਾਲ ਵਿੱਚ ਐਸ.ਐਸ.ਪੀ ਜਲੰਧਰ ਦਿਹਾਤੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।