ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਜਿਨ੍ਹਾਂ ਨੂੰ ਭਾਜਪਾ ਨੇ ਛਾਂਗ ਦਿੱਤਾ ਸੀ, ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਸ੍ਰੀ ਜੋਸ਼ੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਸ੍ਰੀ ਜੋਸ਼ੀ ਦੋ ਵਾਰ ਇਸ ਸੀਟ ਤੋਂ ਜਿੱਤੇ ਹਨ।
ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ’ਚ ਹੋਣਗੇ ਸ਼ਾਮਲ
