ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ

ਐਨਫੋਰਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬੁੱਧਵਾਰ ਨੂੰ ਪੇਸ਼ ਹੋਣ ਦੇ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ 71 ਸਾਲ ਦੇ ਦੇਸ਼ਮੁਖ ਨੂੰ 18 ਅਗਸਤ ਨੂੰ ਦੱਖਣੀ ਮੁੰਬਈ ਸਥਿਤ ਈਡੀ ਦਫਤਰ ਵਿੱਚ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੇਸ਼ਮੁਖ ਨੂੰ ਇਹ ਪੰਜਵਾਂ ਸੰਮਨ ਨੋਟਿਸ ਹੈ।