ਸ੍ਰੀਲੰਕਾ ਵਿਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ

ਸ੍ਰੀਲੰਕਾ ਵਿਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ

ਕੋਲੰਬੋ-Sri Lankan Presidential Election: ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਅਹਿਮ ਚੋਣ ਲਈ ਸ਼ਨਿੱਚਰਵਾਰ ਨੂੰ ਮੁਲਕ ਦੇ ਵੋਟਰ ਵੱਡੀ ਗਿਣਤੀ ਵਿਚ ਵੋਟਾਂ ਪਾ ਰਹੇ ਹਨ। ਗ਼ੌਰਤਲਬ ਹੈ ਕਿ 2022 ਵਿਚ ਪੇਸ਼ ਆਏ ਭਿਆਨਕ ਮਾਲੀ ਸੰਕਟ ਤੋਂ ਬਾਅਦ ਇਸ ਟਾਪੂ ਮੁਲਕ ਵਿਚ ਇਹ ਪਹਿਲੀਆਂ ਆਮ ਚੋਣਾਂ ਹਨ।

ਇਹ ਚੋਣ ਮੌਜੂਦਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਲਈ ਇਕ ਵੱਡੀ ਪਰਖ ਦੀ ਘੜੀ ਹੈ, ਜੋ ਮੁਲਕ ਨੂੰ ਮੁੜ ਆਰਥਿਕ ਲੀਹ ਉਤੇ ਪਾਉਣ ਦਾ ਸਿਹਰਾ ਆਪਣੇ ਸਿਰ ਸਜਾ ਰਹੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ 1982 ਤੋਂ ਬਾਅਦ ਸਭ ਤੋਂ ਵੱਧ ਜ਼ੋਰਦਾਰ ਢੰਗ ਨਾਲ ਲੜੀ ਜਾ ਰਹੀ ਰਾਸ਼ਟਰਪਤੀ ਚੋਣ ਹੈ, ਜਿਸ ਲਈ 38 ਉਮੀਦਵਾਰ ਮੈਦਾਨ ਵਿਚ ਹਨ।

ਇਸ ਚੋਣ ਲਈ ਕਰੀਬ 1.70 ਕਰੋੜ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਦੇ ਯੋਗ ਹਨ ਅਤੇ ਉਨ੍ਹਾਂ ਲਈ 13400 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਸਬੰਧੀ ਬੁੱਧ ਵਿਹਾਰਾਂ, ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਨੂੰ ਪੋਲਿੰਗ ਸਟੇਸ਼ਨਾਂ ਵਿਚ ਬਦਲਿਆ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਪੋਲਿੰਗ ਸ਼ਾਮ 4 ਵਜੇ ਤੱਕ ਚੱਲੇਗੀ। ਅਧਿਕਾਰੀਆਂ ਮੁਤਾਬਕ ਬਾਅਦ ਦੁਪਹਿਰ ਤੱਕ ਕਰੀਬ 60 ਫ਼ੀਸਦੀ ਵੋਟਾਂ ਪੈ ਚੁੱਕੀਆਂ ਸਨ।

Featured International Political