ਪੈਗਾਸਸ ਜਾਸੂਸੀ ਮਾਮਲੇ ’ਚ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

ਪੈਗਾਸਸ ਜਾਸੂਸੀ ਮਾਮਲੇ ’ਚ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਦੇ ਮਾਮਲੇ ’ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ 10 ਦਿਨਾਂ ਬਾਅਦ ਸੂਚੀਬੱਧ ਕਰੇਗੀ ਤੇ ਉਦੋਂ ਤੈਅ ਕੀਤਾ ਜਾਵੇਗਾ ਕਿ ਇਸ ਮਾਮਲੇ ’ਤੇ ਕੀ ਰੁਖ਼ ਅਖਤਿਆਰ ਕੀਤਾ ਜਾਵੇ। ਅਦਾਲਤ ਨੇ ਕੇਂਦਰ ਨੂੰ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਅਜਿਹਾ ਕੁੱਝ ਜਨਤਕ ਕੀਤਾ ਜਾਵੇ ਜਿਹੜਾ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਨਹੀਂ।

India