ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਸਰਕਾਰ ਨੇ HC ‘ਚ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਸਰਕਾਰ ਨੇ HC ‘ਚ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ਸੀਆਈਏ ਇੰਚਾਰਜ ਖਰੜ, ਐੱਸਐੱਸਪੀ, ਐੱਸਪੀ, ਡੀਐੱਸਪੀ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦਿੱਤੀ। ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਦੱਸਿਆ ਕਿ ਜੈਮਰ ਲਗਾਉਣ ਲਈ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੇ ਜਿਹੜੀ ਇਜਾਜ਼ਤ ਮੰਗੀ ਸੀ, ਉਹ ਦੇ ਦਿੱਤੀ ਗਈ ਹੈ।

 ਚੰਡੀਗੜ੍ਹ –ਪੰਜਾਬ ਦੀ ਖਰੜ ਜੇਲ੍ਹ (Kharar Jail) ‘ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ (Lawrence Bishnoi Interview Case) ‘ਚ ਪੰਜਾਬ ਸਰਕਾਰ (Punjab Govt) ਨੇ ਮੁਹਾਲੀ ‘ਚ ਤਾਇਨਾਤ ਸੀਆਈਏ ਇੰਚਾਰਜ ਖਰੜ ਸ਼ਿਵ ਕੁਮਾਰ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀ ਅਮਰਦੀਪ ਸਿੰਘ ਬਰਾੜ, ਡੀਐੱਸਪੀ ਗੁਰਸ਼ੇਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦਿੱਤੀ। ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਦੱਸਿਆ ਕਿ ਜੈਮਰ ਲਗਾਉਣ ਲਈ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੇ ਜਿਹੜੀ ਇਜਾਜ਼ਤ ਮੰਗੀ ਸੀ, ਉਹ ਦੇ ਦਿੱਤੀ ਗਈ ਹੈ।
Punjab