ਪੰਜਾਬ ‘ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ

ਚੰਡੀਗੜ੍ਹ- (PN MEDIA) – ਕਮਿਸ਼ਨ ਨੇ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ । ਜਾਣਕਾਰੀ ਮੁਤਾਬਿਕ ਪੰਜਾਬ ਦੀਆਂ 13237 ਪੰਚਾਇਤਾਂ ਲਈ ਪੰਜਾਬ ਦੇ 133932 ਦੇ ਕਰੀਬ ਵੋਟਰ ਵੋਟ ਪਾਉਣਗੇ।

ਮੁੱਖ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਰਿਲੀਜ਼ ਅਨੁਸਾਰ ਇਹ ਵੋਟਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਪਹਿਲਾਂ ਲਏ ਗਏ ਫੈਸਲੇ ਅਨੁਸਾਰ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨ ਦੀ ਬਜਾਏ ਹੋਰ ਚੋਣ ਨਿਸ਼ਾਨਾ ‘ਤੇ ਚੋਣ ਲੜਨ ਦੀ ਇਜਾਜ਼ਤ ਹੋਵੇਗੀ। ਉਮੀਦਵਾਰ 100 ਰੁਪਏ ਜਮਾਂ ਕਰਵਾ ਕੇ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਵਾਪਸ ਲੈਣ ਲਈ ਤਰੀਕ 7 ਅਕਤੂਬਰ ਹੋਵੇਗੀ ਅਤੇ ਵੋਟਾਂ 15 ਅਕਤੂਬਰ ਨੂੰ ਪੈਣ ਪੈਣਗੀਆਂ

(ਗੁਰਮੁੱਖ ਸਿੰਘ ਬਾਰੀਆ)