ਆਤਿਸ਼ੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪੁਲੀਸ ਨੇ ਮੁੱਖ ਮੰਤਰੀ ਆਤਿਸ਼ੀ ਨੂੰ ‘ਜ਼ੈੱਡ’ ਸੁਰੱਖਿਆ ਮੁਹੱਈਆ ਕੀਤੀ ਹੈ। ਮੁੱਖ ਮੰਤਰੀ ਦੇ ਕਾਫਲੇ ਵਿੱਚ ਪਾਇਲਟ ਸਮੇਤ ਸੁਰੱਖਿਆ ਕਵਰ ਦਿੱਤਾ ਗਿਆ ਹੈ। ਪ੍ਰੋਟੋਕੋਲ ਅਨੁਸਾਰ ਦਿੱਲੀ ਦਾ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ‘ਜ਼ੈੱਡ’ ਸ਼੍ਰੇਣੀ ਦੇ ਸੁਰੱਖਿਆ ਕਵਰ ਦਾ ਹੱਕਦਾਰ ਹੈ। ਇਸ ਸ਼੍ਰੇਣੀ ਦੇ ਸੁਰੱਖਿਆ ਕਵਚ ਤਹਿਤ ਲਈ 22 ਕਰਮਚਾਰੀ ਸ਼ਿਫਟਾਂ ਵਿੱਚ ਮੁੱਖ ਮੰਤਰੀ ਨਾਲ ਤਾਇਨਾਤ ਰਹਿਣਗੇ।