ਰਾਜਸਥਾਨ ਦੇ ਕਈ ਰੇਲਵੇ ਸਟੇਸ਼ਨਾਂ ਤੇ ਸ਼ਹਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਸਥਾਨ ਦੇ ਕਈ ਰੇਲਵੇ ਸਟੇਸ਼ਨਾਂ ਤੇ ਸ਼ਹਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ : ਰਾਜਸਥਾਨ ਦੇ ਕਈ ਰੇਲਵੇ ਸਟੇਸ਼ਨਾਂ ਤੇ ਹੋਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਸ ਨੇ ਦੱਸਿਆ ਕਿ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ (Hanumangarh Railway Station) ‘ਤੇ ਧਮਕੀ ਭਰਿਆ ਪੱਤਰ ਮਿਲਿਆ ਹੈ।

ਹਨੂੰਮਾਨਗੜ੍ਹ ਦੇ ਵਧੀਕ ਪੁਲਿਸ ਸੁਪਰਡੈਂਟ ਪਿਆਰੇ ਲਾਲ ਮੀਨਾ ਨੇ ਦੱਸਿਆ ਕਿ ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਇਹ ਪੱਤਰ ਡਾਕ ਰਾਹੀਂ ਦਿੱਤਾ ਗਿਆ ਅਤੇ ਸਥਾਨਕ ਪੁਲਿਸ ਨੂੰ ਮੰਗਲਵਾਰ ਸ਼ਾਮ ਨੂੰ ਇਸ ਦੀ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੈਸ਼-ਏ-ਮੁਹੰਮਦ ਦੇ ਨਾਂ ਭੇਜੇ ਗਏ ਪੱਤਰ ‘ਚ ਧਮਕੀ ਦਿੱਤੀ ਗਈ ਹੈ ਕਿ 30 ਅਕਤੂਬਰ ਨੂੰ ਗੰਗਾਨਗਰ, ਹਨੂੰਮਾਨਗੜ੍ਹ, ਜੋਧਪੁਰ, ਬੀਕਾਨੇਰ, ਕੋਟਾ, ਬੂੰਦੀ, ਉਦੈਪੁਰ, ਜੈਪੁਰ ਦੇ ਰੇਲਵੇ ਸਟੇਸ਼ਨ ਅਤੇ ਸਥਾਨਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਜੈਸ਼-ਏ-ਮੁਹੰਮਦ (Jaish-e-Mohammed) ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਹੈ। ਪੁਲਿਸ ਨੇ ਦੱਸਿਆ ਕਿ ਸਰਕਾਰੀ ਰੇਲਵੇ ਪੁਲਿਸ (ਜੀਆਰਪੀ), ਸਥਾਨਕ ਪੁਲਿਸ ਅਤੇ ਬੀਐੱਸਐੱਫ ਦੇ ਜਵਾਨਾਂ ਨੇ ਤਲਾਸ਼ੀ ਲਈ ਹੈ। ਇਸ ਸਬੰਧੀ ਜੀਆਰਪੀ ਥਾਣੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

 

 

 

 

 

 

 

 

Featured India