ਡੈਨਮਾਰਕ ‘ਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲਿਸ ਬਲ ਤਾਇਨਾਤ; ਇਲਾਕੇ ਦੀ ਕੀਤੀ ਗਈ ਘੇਰਾਬੰਦੀ

ਡੈਨਮਾਰਕ ‘ਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲਿਸ ਬਲ ਤਾਇਨਾਤ; ਇਲਾਕੇ ਦੀ ਕੀਤੀ ਗਈ ਘੇਰਾਬੰਦੀ

ਕੋਪਨਹੇਗਨ : ਡੈਨਮਾਰਕ (Denmark) ਦੀ ਰਾਜਧਾਨੀ ਕੋਪਨਹੇਗਨ ਵਿੱਚ ਇਜ਼ਰਾਇਲੀ ਦੂਤਘਰ ਦੇ ਨੇੜੇ ਦੋ ਬੰਬ ਧਮਾਕਿਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰ ਕੇ ਪੂਰੇ ਇਲਾਕੇ ਨੂੰ ਵੀ ਘੇਰ ਲਿਆ ਗਿਆ ਹੈ। ਡੈਨਮਾਰਕ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਧਮਾਕਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਇਜ਼ਰਾਈਲ ਨੇ ਅਜੇ ਤੱਕ ਇਸ ਘਟਨਾ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਡੈਨਮਾਰਕ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕੋਪੇਨਹੇਗਨ ਦੇ ਉੱਤਰੀ ਬਾਹਰੀ ਇਲਾਕੇ ‘ਤੇ ਇਜ਼ਰਾਈਲੀ ਦੂਤਾਵਾਸ ਦੇ ਨੇੜੇ ਦੋ ਧਮਾਕਿਆਂ ਦੀ ਜਾਂਚ ਕਰ ਰਹੇ ਹਨ। ਕੋਪੇਨਹੇਗਨ ਪੁਲਿਸ ਨੇ ਟਵਿੱਟਰ ‘ਤੇ ਲਿਖਿਆ, “ਧਮਾਕੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਵਾਲੀ ਥਾਂ ‘ਤੇ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ।” ਕੀ ਇਸ ਘਟਨਾ ਦਾ ਇਜ਼ਰਾਇਲੀ ਦੂਤਘਰ ਨਾਲ ਸਬੰਧ ਸੀ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੈਨਮਾਰਕ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਭਾਰੀ ਮੀਂਹ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

Featured International