ਲਾਲੂ-ਤੇਜਸਵੀ ਤੇ ​​ਤੇਜ ਪ੍ਰਤਾਪ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ

ਲਾਲੂ-ਤੇਜਸਵੀ ਤੇ ​​ਤੇਜ ਪ੍ਰਤਾਪ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ

ਪਟਨਾ –ਆਰਜੇਡੀ ਸੁਪਰੀਮੋ ਲਾਲੂ ਯਾਦਵ (lalu yadav) ਤੇ ਉਨ੍ਹਾਂ ਦੇ ਦੋ ਪੁੱਤਰਾਂ ਨੂੰ ਨੌਕਰੀ ਬਦਲੇ ਜ਼ਮੀਨ ਘੁਟਾਲੇ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਲਾਲੂ ਯਾਦਵ ਜ਼ਮੀਨ-ਨੌਕਰੀ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਸਨ।

ਜ਼ਿਕਰਯੋਗ ਹੈ ਕਿ ਰਾਊਜ਼ ਐਵੇਨਿਊ (Rouse Avenue) ਦੀ ਵਿਸ਼ੇਸ਼ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰਾਂ ਨੂੰ ਸੰਮਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਸੀ ਕਿ ਇਸ ਮਾਮਲੇ ਵਿਚ ਤੇਜ ਪ੍ਰਤਾਪ ਯਾਦਵ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਉਹ ਏਕੇ ਇਨਫੋਸਿਸ ਲਿਮਟਿਡ ਦੇ ਡਾਇਰੈਕਟਰ ਵੀ ਸਨ। ਇਸ ਲਈ ਉਸ ਨੂੰ ਵੀ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।

ਲਾਲੂ ਪ੍ਰਸਾਦ ਯਾਦਵ ‘ਤੇ 2004 ਤੋਂ 2009 ਦਰਮਿਆਨ ਰੇਲ ਮੰਤਰੀ ਰਹਿੰਦਿਆਂ ਉਮੀਦਵਾਰਾਂ ਤੋਂ ਜ਼ਮੀਨ ਲੈ ਕੇ ਉਨ੍ਹਾਂ ਨੂੰ ਨੌਕਰੀਆਂ ਦੇਣ ਦਾ ਦੋਸ਼ ਹੈ। ਸੀਬੀਆਈ ਨੇ ਇਹ ਦੋਸ਼ ਲਾਇਆ ਹੈ। ਇਸ ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ ਨੇ 18 ਮਈ 2022 ਨੂੰ ਕੇਸ ਦਰਜ ਕੀਤਾ ਸੀ। ਪਿਛਲੇ ਸਾਲ 10 ਅਕਤੂਬਰ ਨੂੰ ਇਸ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਤੇ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਸੀਬੀਆਈ ਦਾ ਇਲਜ਼ਾਮ ਹੈ ਕਿ 2007 ਵਿਚ ਇੱਕ ਨਿੱਜੀ ਕੰਪਨੀ ਦੇ ਨਾਂ ਉੱਤੇ 10.83 ਲੱਖ ਰੁਪਏ ਵਿੱਚ ਜ਼ਮੀਨ ਖਰੀਦੀ ਗਈ ਸੀ ਅਤੇ ਬਾਅਦ ਵਿੱਚ ਉਸ ਜ਼ਮੀਨ ਨੂੰ ਵੀ ਜ਼ਬਤ ਕਰ ਲਿਆ ਗਿਆ ਸੀ।

ਜਾਂਚ ਏਜੰਸੀ ਨੂੰ ਹਾਰਡ ਡਿਸਕ ਵੀ ਮਿਲੀ ਹੈ। ਇਸ ਵਿਚ ਨਿਯੁਕਤ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਸੀ। ਇਹ ਹਾਰਡ ਡਿਸਕ ਮਿਲਣ ਨਾਲ ਤਰਥੱਲੀ ਮਚ ਗਈ ਸੀ।

 

India