ਸਾਬਕਾ ਮੰਤਰੀ ਅਨਿਲ ਜੋਸ਼ੀ,ਭਾਜਪਾ ਆਗੂ ਹਰਪਾਲ ਭੁੱਲਰ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ : ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਭਾਜਪਾ ਤੋਂ ਬਰਖਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਨਿਲ ਜੋਸ਼ੀ ਨੂੰ ਅਕਾਲੀ ਦਲ ‘ਚ ਸ਼ਾਮਲ ਕਰਾਇਆ। ਉਨ੍ਹਾਂ ਦੇ ਨਾਲ ਭਾਜਪਾ ਦੇ ਆਗੂ ਹਰਪਾਲ ਭੁੱਲਰ ਵੀ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਇਹ ਕਦਮ ਨਾਲ ਹਿੰਦੂ ਤੇ ਸ਼ਹਿਰੀ ਵਰਗ ਵਿਚ ਪਾਰਟੀ ਦੇ ਅਕਸ ਨੂੰ ਮਜ਼ਬੂਤੀ ਮਿਲੇਗੀ।