ਨਿਊ ਸਾਊਥ ਵੇਲਸ ਦੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲੱਗੀ ਰੋਕ ਹਟੀ, ਪੜ੍ਹੋ ਬੀਬੀ ਜਗੀਰ ਕੌਰ ਦੀ ਟਿੱਪਣੀ

ਅੰਮ੍ਰਿਤਸਰ : ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਲਗਾਈ ਰੋਕ ਹਟਾਉਣ ਦਾ ਬੀਬੀ ਜਗੀਰ ਕੌਰ ਨੇ ਸਵਾਗਤ ਕੀਤਾ ਹੈ।

 

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਪਾਬੰਦੀ ਲਗਾਈ ਗਈ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਗਤਾਂ ਨੇ ਭਾਰੀ ਵਿਰੋਧ ਕੀਤਾ ਸੀ।