ਪਟਿਆਲਾ, 24 ਅਗਸਤ
ਮਾਣ ਭੱਤਾ ਦੇਣ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਸਰਪੰਚ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠਾਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਦੂਜੇ ਦਿਨ ਵੀ ਧਰਨਾ ਲਾਇਆ ਗਿਆ। ਇਸ ਧਰਨੇ ਤੋਂ ਮਗਰੋਂ ਕੱਲ੍ਹ ਦੀ ਤਰ੍ਹਾਂ ਹੀ ਸਰਪੰਚਾਂ ਵੱਲੋਂ ਮੁੱਖ ਮੰਤਰੀ ਨਿਵਾਸ ਤੱਕ ਰੋਸ ਮਾਰਚ ਵੀ ਕੀਤਾ ਜਾਵੇਗਾ।