ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਵੱਲੋਂ ਪੰਜਾਬ ਸਰਕਾਰ ਨੂੰ ਗੁਪਤ ਐਕਸ਼ਨ ਦੀ ਚੇਤਾਵਨੀ

ਚੰਡੀਗੜ੍ਹ  ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂਟੀ), ਹਰਿਆਣਾ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੇ ਤਕਨੀਕੀ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਇੰਜਨੀਅਰਾਂ ਦੀ ਪ੍ਰਤੀਨਿਧ ਜਮਾਤ ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਰੁਖ਼ ਤਿੱਖਾ ਕਰ ਲਿਆ ਹੈ ਤੇ ਸਰਕਾਰ ਖਿਲਾਫ਼ ਗੁਪਤ ਐਕਸ਼ਨ ਦੀ ਚੇਤਾਵਨੀ ਵੀ ਦਿੱਤੀ ਹੈ।

ਅੱਜ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੌਂਸਿਲ ਦੇ ਆਗੂਆਂ ਵਿੱਚ ਚੇਅਰਮੈਨ ਮਨਜਿੰਦਰ ਸਿੰਘ ਮੱਤੇਨੰਗਲ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬਾਗੋਵਾਨੀ ਅਤੇ ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ, ਹਰਮਨਜੀਤ ਸਿੰਘ ਧਾਲੀਵਾਲ ਸਮੇਤ ਕਈ ਆਗੂਆਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਭਰੋਸੇ ਉਪਰੰਤ ਡਿਪਲੋਮਾ ਇੰਜਨੀਅਰਾਂ ਦੀ ਆਪਣੀ ਕਲਮ ਛੱਡੋ ਹੜਤਾਲ ਮੁਲਤਵੀ ਕਰ ਦਿੱਤੀ ਸੀ ਪਰ ਹੁਣ ਉਨ੍ਹਾਂ ਦੀ ਮੰਗ ਇਹ ਹੈ ਕਿ ਭਲਕੇ 26 ਅਗਸਤ ਨੂੰ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਦੀਆਂ ਮੰਗਾਂ ਨੂੰ ਵੀ ਏਜੰਡੇ ਵਿੱਚ ਸ਼ਾਮਲ ਕਰਕੇ ਪ੍ਰਵਾਨਗੀ ਦਿੱਤੀ ਜਾਵੇ। ਅੱਜ ਦੀ ਪ੍ਰੈੱਸ ਕਾਨਫ਼ਰੰਸ ਵਿੱਚ ਰਾਜਿੰਦਰ ਕੁਮਾਰ ਗੌੜ ਮੁੱਖ ਸਰਪ੍ਰਸਤ, ਕੁਲਬੀਰ ਸਿੰਘ ਬੈਨੀਪਾਲ ਪ੍ਰੈੱਸ ਸਕੱਤਰ, ਹਰਜੀਤ ਸਿੰਘ ਬੈਨੀਪਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਲਲਿਤ ਮੋਹਨ ਗਰਗ ਸਰਕਲ ਜਨਰਲ ਸਕੱਤਰ ਪਟਿਆਲਾ-1, ਪਰਵਿੰਦਰ ਕੁਮਾਰ ਸੂਬਾ ਜਨਰਲ ਸਕੱਤਰ ਡੀ.ਈ.ਏ. ਪੰਜਾਬ, ਹਰਿੰਦਰ ਸਿੰਘ ਗਿੱਲ ਸੂਬਾ ਪ੍ਰਧਾਨ, ਪਲਵਿੰਦਰ ਸਿੰਘ ਪੰਧੇਰ ਸੂਬਾ ਜਨਰਲ ਸਕੱਤਰ, ਪੰਜਾਬ ਪੰਚਾਇਤੀ ਰਾਜ ਜੇ.ਈ./ਏ.ਈ./ਉਪ-ਮੰਡਲ ਐਸ.ਡੀ.ਈ. (ਪਦਉਨਤ) ਐਸੋਸੀਏਸ਼ਨ, ਗੁਰਤੇਜ ਸਿੰਘ, ਕੁਮਾਰ ਗੌਰਵ ਪ੍ਰਾਪੇਗੰਡਾ ਸਕੱਤਰ, ਹਰਪ੍ਰੀਤ ਸਿੰਘ ਮੋਹਾਲੀ, ਪ੍ਰਦੀਪ ਆਹਲੂਵਾਲੀਆ ਸਰਕਲ ਪ੍ਰਧਾਨ ਡੀ.ਈ.ਏ. ਚੰਡੀਗੜ੍ਹ ਸ਼ਾਮਲ ਹੋਏ।