ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੁਵੱਲਾ ਮਾਮਲਾ – ਰਣਧੀਰ ਜੈਸਵਾਲ

ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੁਵੱਲਾ ਮਾਮਲਾ – ਰਣਧੀਰ ਜੈਸਵਾਲ
👉ਕੇਵਲ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ਖੇਤਰ ਦੀ ਵਾਪਸੀ ‘ਤੇ ਹੋ ਸਕਦੀ ਹੈ ਗੱਲਬਾਤ
ਭਾਰਤ ਨੇ ਅੱਜ ਜੰਮੂ ਕਸ਼ਮੀਰ ‘ਤੇ ਆਪਣਾ ਸਟੈਂਡ ਮੁੜ ਦੁਹਰਾਇਆ ਕਿ ਜੰਮੂ-ਕਸ਼ਮੀਰ ‘ਤੇ ਉਸਦੀ ਸਥਿਤੀ ਬਦਲੀ ਨਹੀਂ ਹੈ ਅਤੇ ਇਹ ਮਾਮਲਾ ਪੂਰੀ ਤਰ੍ਹਾਂ ਦੁਵੱਲਾ ਹੈ ਜਿਸ ਨੂੰ ਕੇਵਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਅੱਜ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਸਾਡਾ ਲੰਬੇ ਸਮੇਂ ਤੋਂ ਰਾਸ਼ਟਰੀ ਸਟੈਂਡ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਨਾਲ ਸਬੰਧਤ ਕਿਸੇ ਵੀ ਮੁੱਦੇ ਨੂੰ ਭਾਰਤ ਅਤੇ ਪਾਕਿਸਤਾਨ ਦੁਆਰਾ ਦੁਵੱਲੇ ਤੌਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਡੀ ਇਸ ਨੀਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।”

ਉਨ੍ਹਾਂ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ‘ਤੇ ਪਾਕਿਸਤਾਨ ਨਾਲ ਭਾਰਤ ਦਾ ਵਿਚਾਰਿਆ ਜਾਣ ਵਾਲਾ ਇੱਕੋ-ਇੱਕ ਮੁੱਦਾ ਪਾਕਿਸਤਾਨ ਹੇਠ ਗੈਰ-ਕਾਨੂੰਨੀ ਕਬਜ਼ੇ ਵਾਲੇ ਕਸ਼ਮੀਰ ਖੇਤਰ ਦੀ ਵਾਪਸੀ ਹੈ।