ਮਲੋਟ: ਕਿਸਾਨਾਂ ਨੂੰ ਦਿੱਲੀ ਲਈ ਲਾਮਬੰਦੀ ਕਰਨ ਵਾਸਤੇ ਬੀਕੇਯੂ ਸਿੱਧੂਪੁਰ ਵੱਲੋਂ ਵੱਡੀ ਕਾਨਫਰੰਸ

ਮਲੋਟ 

ਸ਼ਹਿਰ ਦੀ ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਔਰਤਾਂ ਸਮੇਤ ਵੱਖ-ਵੱਖ ਪਿੰਡਾਂ ਤੋਂ ਆਏ ਸੈਂਕੜੇ ਕਿਸਾਨਾਂ ਦੇ ਨਾਲ ਨਾਲ ਸ਼ਹਿਰ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਅੱਧੀ ਦਰਜਨ ਦੇ ਕਰੀਬ ਬੁਲਾਰਿਆਂ ਨੇ ਸੰਬੋਧਨ ਕੀਤਾ। ਕਿਸਾਨ ਆਗੂ ਸੁਖਦੇਵ ਸਿੰਘ ਬੂੜਾਗੁੱਜਰ ਅਨੁਸਾਰ ਇਹ ਇਕੱਠ ਕਿਸਾਨਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨ ਲਈ ਕੀਤਾ ਗਿਆ, ਨਾ ਕੇ ਵੋਟਾਂ ਜਾਂ ਕੋਈ ਹੋਰ ਲਾਭ ਲੈਣ ਲਈ। ਵੱਧ ਤੋਂ ਵੱਧ ਕਿਸਾਨ ਦਿੱਲੀ ਸ਼ਮੂਲੀਅਤ ਕਰਨ ਤਾਂ ਕੇ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਏ ਜਾਣ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਪੰਜਾਬ ਪ੍ਰਧਾਨ ਬੀਕੇਯੂ ਸਿੱਧੂਪੁਰ, ਨਿਰਮਲ ਸਿੰਘ ਜੱਸੇਆਣਾ ਜ਼ਿਲ੍ਹਾ ਜਰਨਲ ਸਕੱਤਰ ਤੇ ਸਮੁੰਦ ਸਿੰਘ ਮੀਤ ਪ੍ਰਧਾਨ ਨੇ ਕਿਹਾ ਕਿ ਉਹ ਸਮੂਹ ਕਿਸਾਨਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਆਪਣੇ ਕੀਮਤੀ ਸਮੇਂ ਚੋਂ ਸਮਾਂ ਕੱਢ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ।