ਦੇਸ਼ ’ਚ ਕਰੋਨਾ ਦੇ 45083 ਨਵੇਂ ਮਾਮਲੇ ਤੇ 460 ਮੌਤਾਂ

ਨਵੀਂ ਦਿੱਲੀ

ਭਾਰਤ ਵਿੱਚ ਕਰੋਨਾ ਵਾਇਰਸ ਦੇ 45083 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ 3,26,95,030 ਤੱਕ ਪਹੁੰਚ ਗਈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 460 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,37,830 ਹੋ ਗਈ ਹੈ।