ਗਾਂਧੀਨਗਰ
ਪਹਿਲੀ ਵਾਰ ਵਿਧਾਇਕ ਬਣੇ ਭਾਜਪਾ ਦੇ ਵਿਧਾਇਕ ਭੁਪੇਂਦਰ ਪਟੇਲ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਲੈਣਗੇ। ਉਹ ਵਿਜੈ ਰੂਪਾਨੀ ਦੀ ਥਾਂ ਲੈਣਗੇ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਹੀ ਸ਼ਨਿਚਰਵਾਰ ਨੂੰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟੇਲ ਨੂੰ ਐਤਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਸੀ। ਉਹ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ।