ਸੋਨੀ ਨੇ ਮੈਡੀਕਲ ਸਹਾਇਤਾ ਦੇ ਚੈੱਕ ਦਿੱਤੇ

ਅੰਮ੍ਰਿਤਸਰ

ਪੰਜਾਬ ਸਰਕਾਰ ਨੇ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ, ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿੱਚ ਸ਼ਾਮਲ ਨਹੀਂ ਸਨ। ਇਹ ਪ੍ਰਗਟਾਵਾ ਡਾਕਟਰੀ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਪਿੰਡ ਮੋਹਲੋਵਾਲੀ ਧਿਆਨਪੁਰ ਧਾਮ ਦੇ ਨੇੜੇ ਸਥਿਤ ਜੈ ਸਤੁਤੀ ਧਰਮਸ਼ਾਲਾ ਕਮੇਟੀ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 68 ਦੇ ਮੈਡੀਕਲ ਸਹਾਇਤਾ ਅਧੀਨ ਆਉਂਦੇ 15 ਪਰਿਵਾਰਾਂ ਨੂੰ 20-20 ਹਜ਼ਾਰ ਰੁਪਏ ਦੇ ਚੈੱਕ ਭੇਟ ਵੀ ਕੀਤੇ।