ਨਵੀਂ ਦਿੱਲੀ,
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਰ ਦਿਨਾ ਦੌਰੇ ’ਤੇ ਅਮਰੀਕਾ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਨੇ ਟਵੀਟ ਵਿੱਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੁੰਦੇ ਹੋਏ। ਉੱਥੇ ਉਹ ਕਈ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸਮੇਤ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕਰਨਗੇ ਅਤੇ ਸੰਯੁਕਤ ਰਾਸ਼ਟਰ ਮਹਾਸਭਾ (ਯੂਐੱਨਜੀਏ) ਨੂੰ ਸੰਬੋਧਨ ਕਰਨਗੇ।’