ਮੇਰੀ ਸਿੱਧੂ ਨਾਲ ਗੱਲ ਹੋਈ ਹੈ: ਚੰਨੀ

ਚੰਡੀਗੜ੍ਹ,

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਨਵਜੋਤ ਸਿੰਘ ਸਿੱਧੂ ਨਾਲ ਟੈਲੀਫੋਨ ’ਤੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨਾਲ ਮਿਲ ਕੇ ਗੱਲ ਕੀਤੀ ਜਾਵੇਗੀ। ਅੱਜ ਕੈਬਨਿਟ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੇ ਜਿਹੜੇ ਸੁਆਲ ਕੀਤੇ ਹਨ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ।