ਚੰਨੀ ਦਾ ਰਾਜਸਥਾਨ ਦੌਰਾ ਰੱਦ

ਜੈਪੁਰ

ਲਖੀਮਪੁਰ ਖੀਰੀ ਮਾਮਲੇ ‘ਚ ਕਾਂਗਰਸ ਦੇ ਦੇਸ਼ਵਿਆਪੀ ਵਿਰੋਧ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਗਲਵਾਰ ਨੂੰ ਰਾਜਸਥਾਨ ਦੌਰਾ ਰੱਦ ਕਰ ਦਿੱਤਾ ਗਿਆ। ਚੰਨੀ ਨੇ ਇੱਥੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕਰਨੀ ਸੀ। ਗਹਿਲੋਤ ਤੇ ਚੰਨੀ ਨੇ ਦੁਪਹਿਰ ਦਾ ਖਾਣਾ ਇੱਕਠਾ ਛਕਣਾ ਸੀ। ਗਹਿਲੋਤ ਨੇ ਟਵੀਟ ਕਰਕੇ ਚੰਨੀ ਦੇ ਪ੍ਰੋਗਰਾਮ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਕਿਸਾਨਾਂ ਨਾਲ ਇਕਜੁਟਤਾ ਦਿਖਾਉਣ ਲਈ 5-6 ਅਕਤੂਬਰ ਨੂੰ ਦੇਸ਼ ਵਿਆਪੀ ਹੜਤਾਲ-ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਸ ਕਾਰਨ ਇਹ ਮੁਲਾਕਾਤ ਨਹੀਂ ਹੋ ਰਹੀ।