ਕਾਂਗਰਸ ਵਰਕਿੰਗ ਕਮੇਟੀ ਮੀਟਿੰਗ 16 ਨੂੰ: ਜਥੇਬੰਦਕ ਚੋਣਾਂ ਤੇ ਦੇਸ਼ ਦੇ ਸਿਆਸੀ ਹਾਲਾਤ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ 

ਕਾਂਗਰਸ ਨੇ ਜਥੇਬੰਦਕ ਚੋਣਾਂ ਅਤੇ ਮੌਜੂਦਾ ਰਾਜਨੀਤਿਕ ਸਥਿਤੀ ’ਤੇ ਵਿਚਾਰ ਵਟਾਂਦਰੇ ਲਈ 16 ਅਕਤੂਬਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਬੁਲਾਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਅੱਜ ਟਵੀਟ ’ਤੇ ਦੱਸਿਆ ਕਿ ਮੀਟਿੰਗ 16 ਅਕਤੂਬਰ ਨੂੰ ਸਵੇਰੇ 10 ਵਜੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ।