ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ

ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਕਲਮਛੋੜ ਹੜਤਾਲ

ਰੂਪਨਗਰ, ਡੀਸੀ ਦਫ਼ਤਰ ਦੇ ਸਮੂਹ ਕਰਮਚਾਰੀਆਂ, ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕਰਦਿਆਂ ਕੰਮ-ਕਾਜ ਠੱਪ ਰੱਖਿਆ ਗਿਆ। ਜ਼ਿਲ੍ਹਾ ਹੈੱਡ ਕੁਆਰਟਰ ’ਤੇ ਡੀਸੀ ਦਫ਼ਤਰ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 4 ਅਗਸਤ ਨੂੰ ਸਮੂਹ ਡੀਸੀ ਦਫ਼ਤਰ, ਉਪ ਮੰਡਲ ਦਫ਼ਤਰ ਅਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮਾਲ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।

ਡੇਰਾਬੱਸੀ (ਅਤਰ ਸਿੰਘ): ਡੇਰਾਬੱਸੀ ਤਹਿਸੀਲ ਵਿੱਚ ਕਰਮਚਾਰੀ ਯੂਨੀਅਨ ਵੱਲੋਂ ਬੀਤੇ ਦਿਨ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਸਾਰਾ ਕੰਮ ਅੱਜ ਵੀ ਠੱਪ ਰਿਹਾ। ਅੱਜ ਐੱਸਡੀਐੱਮ ਦਫ਼ਤਰ ਅਤੇ ਤਹਿਸੀਲ ਵਿੱਚ ਕੋਈ ਵੀ ਕੰਮ ਨਹੀਂ ਹੋਇਆ। ਕਰਮਚਾਰੀਆਂ ਨੇ ਸਟਾਫ਼ ਵਿੱਚ ਵਾਧਾ ਕਰਨ ਅਤੇ ਖਾਲੀ ਪੋਸਟਾਂ ਭਰਨ ਦੀ ਮੰਗ ਲਈ 4 ਅਗਸਤ ਤੱਕ ਕਲਮ ਛੋੜ ਹੜਤਾਲ ਕੀਤੀ ਹੈ। ਡੇਰਾਬੱਸੀ ਬਲਾਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੜਤਾਲ ਪੰਜਾਬ ਸਟੇਟ ਜ਼ਿਲ੍ਹਾ ਅਫ਼ਸਰ ਅਤੇ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਕੀਤੀ ਗਈ ਹੈ।

Punjab