ਰਾਜਾਂ ਦਾ 81,179 ਕਰੋੜ ਰੁਪਏ ਦਾ ਜੀਐੱਸਟੀ ਬਕਾਇਆ

ਰਾਜਾਂ ਦਾ 81,179 ਕਰੋੜ ਰੁਪਏ ਦਾ ਜੀਐੱਸਟੀ ਬਕਾਇਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਸਾਲ 2020-21 ਲਈ ਰਾਜਾਂ ਦਾ ਜੀਐੱਸਟੀ ਦਾ 81,179 ਕਰੋੜ ਰੁਪਏ ਬਕਾਇਆ ਹੈ ਅਤੇ ਇਸ ਸਾਲ ਅਪਰੈਲ-ਮਈ ਲਈ 55,345 ਕਰੋੜ ਰੁਪਏ ਦਾ ਬਕਾਇਆ ਹੈ। ਲੋਕ ਸਭਾ ’ਚ ਇੱਕ ਸਵਾਲ ਦੇ ਜਵਾਬ ’ਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ ਲਈ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 91 ਹਜ਼ਾਰ ਕਰੋੜ ਰੁਪਏ ਦਾ ਜੀਐੱਸਟੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਅਪਰੈਲ-ਜੂਨ ਦੌਰਾਨ ਐਕਸਾਈਜ਼ ਡਿਊਟੀ ਰਾਹੀਂ 1.01 ਲੱਖ ਕਰੋੜ ਰੁਪਏ ਇਕੱਠੇ ਕੀਤੇ ਹਨ ਜਦਕਿ ਸਿੱਧੇ ਟੈਕਸਾਂ ਰਾਹੀਂ 2.41 ਲੱਖ ਕਰੋੜ ਰੁਪਏ ਜੁਟਾਏ ਹਨ। -ਪੀਟੀਆਈ

Business