ਕੈਨੇਡਾ-ਭਾਰਤ ਵਿਵਾਦ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਹਿਲੀ ਵਾਰ ਬਰੈਂਪਟਨ ਸਿਟੀ ਸੈਂਟਰ “ਚ ਪੁੱਜੇ ਜਿੱਥੇ ਉਨ੍ਹਾਂ ਨੇ ਭਾਰਤ ਉੱਪਰ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਸਬੰਧੀ ਲਗਾਏ ਦੋਸ਼ਾਂ ਸੰਬੰਧੀ ਆਪਣਾ ਮੁੜ ਆਪਣਾ ਸਟੈਂਡ ਸਪੱਸ਼ਟ ਕੀਤਾ ਕਿ ਕਨੂੰਨ ਤੋਂ ਉੱਪਰ ਕੋਈ ਨਹੀਂ ਹੈ ਅਤੇ ਅਸੀਂ ਦੇਸ਼ ‘ਚ ਰੂਲ ਆਫ ਲਾਅ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹਾਂ । ਉਹਨਾਂ ਨੇ ਇਹ ਗੱਲ ਮੁੜ ਸਪੱਸ਼ਟ ਸ਼ਬਦਾਂ ‘ਚ ਕਹੀ ਕਿ ਕੈਨੇਡਾ ਦੀ ਧਰਤੀ ‘ਤੇ ਦੁਨੀਆਂ ਭਰ ਤੋਂ ਲੋਕ ਆ ਕਿ ਵੱਸੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਅਤਿ ਜਰੂਰੀ ਹੈ ।
ਅੱਜ ਬਰੈਂਪਟਨ ਸਿਟੀ ਸੈਂਟਰ ‘ਚ ਪ੍ਰਧਾਨ ਮੰਤਰੀ ਦੀ ਆਮਦ ‘ਤੇ ਵੱਖ ਵੱਖ ਭਾਈਚਾਰਿਆਂ ਦੇ ਲੋਕ ਪੁੱਜੇ ਸਨ, ਜਿਨ੍ਹਾਂ ਨੇ ਮੌਜੂਦਾ ਸੰਕਟ ‘ਚ ਆਪੋ-ਆਪਣੇ ਪੱਖ ਰੱਖੇ ।
ਸਿੱਖ ਭਾਈਚਾਰੇ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਕੋਲ ਖਦਸ਼ਾ ਪ੍ਰਗਟਾਇਆ ਕਿ ਭਾਈ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਤੋਂ ਬਾਅਦ ਭਾਰਤ ਵੱਲੋਂ ਹੋਰ ਸਿੱਖ ਆਗੂਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਜਦੋਂ ਕਿ ਕੁਝ ਹਿੰਦੂ ਧਰਮ ਨਾਲ ਸਬੰਧਤ ਆਗੂਆਂ ਨੇ ਵੀ ਸ਼ਿਕਾਇਤ ਕੀਤੀ ਕਿ ਵਿਦੇਸ਼ੀ ਦਖਲਅੰਦਾਜ਼ੀ ਦੇ ਮਾਮਲੇ ‘ਚ ਲਿਬਰਲ ਸਰਕਾਰ ਵੱਲੋਂ ਸਾਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ।
(ਗੁਰਮੁੱਖ ਸਿੰਘ ਬਾਰੀਆ)