ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ -3 ਦੀ ਹੋਈ ਸ਼ਾਨਦਾਰ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ -3 ਦੀ ਹੋਈ ਸ਼ਾਨਦਾਰ ਸ਼ੁਰੂਆਤ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਉਤਸਾਹਿਤ ਕਰਨ ਦੇ ਲਈ ਅਤੇ ਪੰਜਾਬ ਦੀਆਂ ਪੁਰਾਤਨ ਖੇਡਾਂ ਦੇ ਨਾਲ ਜੋੜਨ ਦੇ ਲਈ ਬੇਹੱਦ ਵੱਡਾ ਉਪਰਾਲਾ ਕਰਦੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਦੀ ਸੀਰੀਜ਼ ਚਲਾਈ ਜਾ ਰਹੀ ਹੈ।

ਇਸੇ ਦੌਰਾਨ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਦਿਹਾਤੀ ਦੇ ਬਲਾਕ ਤਰਸਿੱਕਾ ਦੇ ਵਿੱਚ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਵੱਲੋਂ ਰਿਬਨ ਕੱਟ ਕੇ ਕੀਤੀ ਗਈ।। ਇਸ ਦੌਰਾਨ ਬਲਾਕ ਦੇ 22 ਵੱਖ-ਵੱਖ ਸਕੂਲਾਂ ਦੇ 500 ਖਿਡਾਰੀ ਇਹਨਾਂ ਖੇਡਾਂ ਦੇ ਵਿੱਚ ਹਿੱਸਾ ਲੈਣਗੇ।

ਇਸ ਮੌਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੇ ਲੜਕੇ ਲੜਕੀਆਂ ਨੂੰ ਖੇਡਾਂ ਦੇ ਪ੍ਰਤੀ ਉਤਸਾਹਿਤ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਦੇ ਤਹਿਤ ਹੀ ਅੱਜ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।

Featured Punjab