ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ: ਡਾ. ਬਲਜੀਤ ਕੌਰ

ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ: ਡਾ. ਬਲਜੀਤ ਕੌਰ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।

ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

India Punjab