ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ

ਚੰਡੀਗੜ੍ਹ-ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਫਿਲਮ ‘ਐਮਰਜੈਂਸੀ’ ਵਿਰੁੱਧ ਦਾਇਰ ਕੀਤੀ ਗਈ ਅਰਜ਼ੀ ’ਤੇ ਬੌਲੀਵੁੱਡ ਦੀ ਅਦਾਕਾਰਾ ਤੇ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ’ਤੇ ਪਾ ਦਿੱਤੀ ਹੈ। ਇਹ ਅਰਜ਼ੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਦਾਇਰ ਕੀਤੀ ਹੈ।

ਐਡਵੋਕੇਟ ਬੱਸੀ ਦਾ ਕਹਿਣਾ ਹੈ ਕਿ ਤੱਥਾਂ ਦੀ ਪੜਤਾਲ ਕੀਤੇ ਬਿਨਾ ਹੀ ਕੰਗਨਾ ਰਣੌਤ ਨੇ ਫਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਇਸ ਅਰਜ਼ੀ ਰਾਹੀਂ ਕੰਗਨਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ।